ਸ. ਪ੍ਰਕਾਸ਼ ਸਿੰਘ ਬਾਦਲ ਜੀ ਨੇ ਆਪਣਾ ਪਦਮ ਵਿਭੂਸ਼ਣ ਪੁਰਸਕਾਰ ਵਾਪਸ ਕਰਕੇ ਸੰਘਰਸ਼ ਦੇ ਰਾਹ' ਤੇ ਚੱਲ ਰਹੇ ਕਿਸਾਨਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਹੈ- ਐਡਵੋਕੇਟ ਆਰਪੀ ਸਿੰਘ ਮੈਣੀ
ਮੋਦੀ ਸਰਕਾਰ ਨੇ ਕਿਸਾਨ ਮਾਰੂ ਆਰਡੀਨੈਂਸ ਪਾਸ ਕੀਤੇ ਹਨ :-ਐਡਵੋਕੇਟ ਆਰਪੀ ਸਿੰਘ ਮੈਣੀ
ਖ਼ਬਰਨਾਮਾ ਇੰਡੀਆ (ਵਿਨੈ ਸ਼ਰਮਾ), ਅੰਮ੍ਰਿਤਸਰ
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਆਰਪੀ ਸਿੰਘ ਮੈਣੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਬਨਾਏ ਗਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦੇ ਖਿਲ਼ਾਫ ਪਿਛਲੇ ਕਈ ਦਿਨਾਂ ਤੋਂ ਆਪਣੇ ਹੱਕਾਂ ਦੀ ਰਾਖੀ ਲਈ ਪੰਜਾਬ ਤੋਂ ਵੱਡੀ ਗਿਣਤੀ ਵਿਚ ਦਿੱਲੀ ਗਏ ਕਿਸਾਨਾਂ ਦਾ ਸਮਰਥਨ ਕਰਦੇ ਹੋਏ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਵੱਲੋਂ 5 ਵਾਰ ਮੁੱਖ ਮੰਤਰੀ ਦੇ ਅਹੁਦੇ ਨਾਲ ਸਨਮਾਨੇ ਗਏ ਸ. ਪ੍ਰਕਾਸ਼ ਸਿੰਘ ਬਾਦਲ ਜੀ ਨੇ ਆਪਣਾ ਪਦਮ ਵਿਭੂਸ਼ਣ ਪੁਰਸਕਾਰ ਵਾਪਸ ਕਰਕੇ ਸੰਘਰਸ਼ ਦੇ ਰਾਹ' ਤੇ ਚੱਲ ਰਹੇ ਕਿਸਾਨਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਹੈ।
ਉਹਨਾਂ
ਕਿਹਾ ਕਿ ਇਸ ਤੋਂ ਪਹਿਲਾਂ ਬੀਬਾ ਹਰਸਿਮਰਤ ਕੌਰ ਬਾਦਲ ਜੀ ਨੇ ਵੀ ਇਹਨਾਂ ਕਾਲੇ
ਕਾਨੂੰਨਾਂ ਦੇ ਰੋਸ ਵਜੋਂ ਆਪਣੀ ਕੇਂਦਰੀ ਵਜ਼ੀਰੀ ਤਿਆਗ ਕੇ ਮਿਸਾਲ ਪੇਸ਼ ਕੀਤੀ ਹੈ। ਉਹਨਾਂ
ਕਿਹਾ ਕਿ ਭਾਜਪਾ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਪੰਜਾਬ ਦੀ ਜਨਤਾ ਨਾਲ ਧੋਖਾ ਕੀਤਾ ਹੈ
ਕਿਉਂਕਿ ਉਨ੍ਹਾਂ ਵਾਅਦਾ ਤਾਂ ਕਿਸਾਨਾਂ ਦੀਆਂ ਮੁਸ਼ਕਿਲਾਂ ਦੇ ਹੱਲ ਦਾ ਕੀਤਾ ਸੀ, ਪਰ
ਮੋਦੀ ਸਰਕਾਰ ਨੇ ਉਲਟਾ ਕਿਸਾਨ ਮਾਰੂ ਆਰਡੀਨੈਂਸ ਪਾਸ ਕੀਤੇ ਹਨ। ਮੋਦੀ ਸਰਕਾਰ ਵੱਲੋਂ
ਤੋੜੇ ਗਏ ਭਰੋਸੇ ਤੋਂ ਬਾਅਦ, ਸ੍ਰ. ਬਾਦਲ ਨੇ ਆਪਣੇ ਜ਼ਮੀਰ ਦੀ ਆਵਾਜ਼ ਸੁਣੀ ਤੇ ਇਹ ਵੱਡਾ
ਫ਼ੈਸਲਾ ਲਿਆ ਹੈ। ਬਾਦਲ ਸਾਹਿਬ ਸਾਰੀ ਉਮਰ ਕਿਸਾਨੀ ਦੇ ਹੱਕ 'ਚ ਖੜ੍ਹੇ ਹੁੰਦੇ ਆਏ ਹਨ ਅਤੇ
ਸਮੁੱਚੀ ਸ਼੍ਰੋਮਣੀ ਅਕਾਲੀ ਦਲ ਦੇਸ਼ ਦੇ ਅੰਨ੍ਹਦਾਤਾ ਨਾਲ ਡੱਟ ਕੇ ਖੜੀ ਹੈ।
ਸਾਡੀ ਮਾਣਯੋਗ ਰਾਸ਼ਟਰਪਤੀ ਜੀ ਨੂੰ ਅਪੀਲ ਹੈ ਕਿ ਉਹ ਇਸ ਮਾਮਲੇ 'ਚ ਦਖਲ ਦੇਣ ਅਤੇ ਕਿਸਾਨਾਂ ਦੇ ਮਸਲਿਆਂ ਦਾ ਛੇਤੀ ਤੋਂ ਛੇਤੀ ਹੱਲ ਕਰਵਾਉਣ।










No comments