ब्रेकिंग न्यूज़

ਕੋਵਿਡ ਨੂੰ ਲੈ ਕੇ ਪ੍ਰੋਗਰਾਮ ਅਫਸਰਾਂ ਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਸਿਵਲ ਸਰਜਨ ਦੀ ਮੀਟਿੰਗ .....

- ਸੈਂਪਲਿੰਗ ਤੇ ਵੈਕਸੀਨੇਸ਼ਨ ਦੀ ਗਿਣਤੀ ਵਧਾਈ ਜਾਏ -- ਡਾ. ਪਰਮਿੰਦਰ ਕੌਰ 

ਖ਼ਬਰਨਾਮਾ ਇੰਡੀਆ ਬਬਲੂ, ਕਪੂਰਥਲਾ 

ਸਿਵਲ ਸਰਜਨ ਕਪੂਰਥਲਾ ਡਾ. ਪਰਮਿੰਦਰ ਕੌਰ ਵੱਲੋਂ ਅੱਜ ਕੋਵਿਡ ਨੂੰ ਲੈ ਕੇ ਸਮੂਹ ਪ੍ਰੋਗਰਾਮ ਅਫਸਰਾਂ ਤੇ ਸੀਨੀਅਰ ਮੈਡੀਕਲ ਅਫਸਰਾਂ ਦੀ ਮੀਟਿੰਗ ਲਈ ਗਈ। ਇਸ ਮੌਕੇ ਉਨਾਂ ਕਿਹਾ ਕਿ ਕੋਵਿਡ ਨਾਲ ਨਿਪਟਣ ਲਈ ਸਾਰਿਆਂ ਨੂੰ ਰਲ ਕੇ ਹੰਭਲਾ ਮਾਰਨ ਦੀ ਲੋੜ ਹੈ। ਉਨ੍ਹਾਂ ਇਸ ਗੰਭੀਰ ਦੌਰ ਵਿਚ ਸਭਨਾਂ ਨੂੰ ਇੱਕ ਦੂਸਰੇ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ। 

ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਬਲਾਕਾਂ ਤੋਂ ਆਏ ਸੀਨੀਅਰ ਮੈਡੀਕਲ ਅਫਸਰਾਂ ਦੀਆਂ ਮੁਸ਼ਕਲਾਂ ਨੂੰ ਵੀ ਸੁਣਿਆ। ਸਿਵਲ ਸਰਜਨ ਨੇ ਇਹ ਵੀ ਕਿਹਾ ਕਿ ਸੈਂਪਲਿੰਗ ਤੇ ਵੈਕਸੀਨੇਸ਼ਨ ਦੀ ਗਿਣਤੀ ਵਧਾਈ ਜਾਏ ਅਤੇ ਲੋਕਾਂ ਨੂੰ ਜਿਆਦਾ ਤੋਂ ਜਿਆਦਾ ਵੈਕਸੀਨੇਸ਼ਨ ਕਰਵਾਉਣ ਲਈ ਮੋਟੀਵੇਟ ਕੀਤਾ ਜਾਏ। ਇਸ ਤੋਂ ਇਲਾਵਾ ਕੈਮਿਸਟ ਸ਼ਾਪ ਦੇ ਸਾਰੇ ਸਟਾਫ, ਆਰਐਮਪੀਜ ਦੀ ਵੀ ਵੈਕਸੀਨੇਸ਼ਨ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ। ਉਨ੍ਹਾਂ ਕਿਹਾ ਕਿ ਸਾਰੇ ਹੈਲਥ ਵਰਕਰਾਂ ਦਾ ਵੈਕਸੀਨੇਸ਼ਨ ਯਕੀਨੀ ਬਣਾਈ ਜਾਏ। 

ਸਿਵਲ ਸਰਜਨ ਨੇ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ ਉਹ ਮਾਸਕ ਪਾ ਕੇ ਰੱਖਣ, ਵਾਰ ਵਾਰ ਹੱਥ ਧੋਣ ਤੇ ਸਾਮਾਜਿਕ ਦੂਰੀ ਬਣਾ ਕੇ ਰੱਖਣ। ਇਸ ਤੋਂ ਇਲਾਵਾ ਉਨ੍ਹਾਂ ਯੋਗ ਲਾਭਪਾਤਰੀਆਂ ਜਿਵੇਂ ਸੀਨੀਅਰ ਸਿਟੀਜਨਸ, 45 ਤੇ 45 ਸਾਲ ਤੋਂ ਉੱਪਰ ਦੇ ਲੋਕਾਂ ਨੂੰ ਵੀ ਵੈਕਸੀਨੇਸ਼ਨ ਕਰਵਾਉਣ ਵਿਚ ਸਿਹਤ ਵਿਭਾਗ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। 

ਇਸ ਮੌਕੇ ਤੇ ਉਨ੍ਹਾਂ ਨਾਲ ਸਹਾਇਕ ਸਿਵਲ ਸਰਜਨ ਡਾ. ਅਨੂ ਰਤਨ, ਜਿਲਾ ਸਿਹਤ ਅਫਸਰ ਡਾ. ਕੁਲਜੀਤ ਸਿੰਘ, ਜਿਲਾ ਪਰਿਵਾਰ ਭਲਾਈ ਅਫਸਰ ਡਾ. ਰਾਜ ਕਰਨੀ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਾਰਿਕਾ ਦੁੱਗਲ, ਸੀਨੀਅਰ ਮੈਡੀਕਲ ਅਫਸਰ ਡਾ. ਸੰਦੀਪ ਧਵਨ, ਡਾ. ਰਾਜੀਵ ਭਗਤ, ਡਾ. ਸੁਖਵਿੰਦਰ ਕੌਰ ਤੇ ਬਲਾਕਾਂ ਤੋਂ ਆਏ ਸਮੂਹ ਸੀਨੀਅਰ ਮੈਡੀਕਲ ਅਫਸਰ ਹਾਜਰ ਸਨ।  

No comments