ब्रेकिंग न्यूज़

ਪ੍ਰਦਰਸ਼ਨ .... ਅੰਮ੍ਰਿਤਸਰ ਦੇ ਤਿੰਨ ਜੋਨਾਂ ਦੀਆਂ ਮੀਟਿੰਗਾਂ ਕਰਕੇ ਕੇਂਦਰ ਸਰਕਾਰ ਦੀਆਂ ਅਰਥੀਆਂ ਫੁਕੀਆ ..

- 5 ਜੁਲਾਈ ਨੂੰ ਦਿੱਲੀ ਕੂਚ ਕਰਨ ਦੀਆਂ ਤਿਆਰੀਆਂ ਜੰਗੀ ਪੱਧਰ ਤੇ ਜਾਰੀ   

- ਜਥੇਬੰਦੀ ਦੇ ਆਗੂਆਂ ਦਾ ਵਫਦ ਆਈਜੀ ਤੇ ਡੀਸੀ ਨੂੰ ਮਿਲਿਆ   

ਖ਼ਬਰਨਾਮਾ ਇੰਡੀਆ ਮਾਝਾ ਇੰਚਾਰਜ। ਅਮ੍ਰਿਤਸਰ, ਪੰਜਾਬ 

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿੱਚ ਬੁਧਵਾਰ ਨੂੰ ਅੰਮ੍ਰਿਤਸਰ ਦੇ ਜੋਨ ਮਜੀਠਾ, ਜੋਨ ਕੱਥੂਨੰਗਲ, ਜੋਨ ਬਾਬਾ ਬੁੱਢਾ ਸਾਹਿਬ ਜੀ ਦੀਆਂ ਵਿਸ਼ਾਲ ਮੀਟਿੰਗਾਂ ਕਰਕੇ ਦਿੱਲੀ ਮੋਰਚੇ ਲਈ ਲਾਮਬੰਦ ਕੀਤਾ ਗਿਆ। ਇਸ ਤੋ ਬਾਅਦ ਮੋਦੀ ਸਰਕਾਰ ਦੀਆਂ ਅਰਥੀਆਂ ਫੂਕ ਕੇ ਭਾਰੀ ਨਾਅਰੇਬਾਜੀ ਕਰਦਿਆਂ ਦੇਸ਼ ਦੀਆਂ ਹਾਕਮ ਸਰਕਾਰਾਂ ਨੂੰ ਕੋਸਿਆ। ਕਿਸਾਨ ਮਜ਼ਦੂਰ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਜਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੀ ਹਾਕਮ ਸਰਕਾਰ ਲਗਾਤਾਰ ਕਾਰਪੋਰੇਟਾਂ ਦਾ ਹੱਥ ਠੋਕਾ ਬਣਕੇ ਵਧ ਰਹੀ ਮਹਿੰਗਾਈ ਨੂੰ ਠੱਲ੍ਹ ਪਾਉਣ ਵਿੱਚ ਨਾਕਾਮ ਰਹੀ ਹੈ। ਸਰਕਾਰ ਪੂੰਜੀਪਤੀ ਘਰਾਣਿਆ ਦੇ ਦਬਾਅ ਹੇਠ ਤਿੰਨੇ ਕਾਲੇ ਕਾਨੂੰਨ ਰੱਦ ਕਰਨ ਤੋ ਭੱਜ ਰਹੀ ਹੈ। ਸਰਕਾਰ ਨੇ ਫ਼ਸਲਾਂ ਦੇ ਭਾਅ ਵਿੱਚ ਨਿਗੂਣਾ ਵਾਧਾ ਕੀਤਾ ਹੈ,ਪਰ ਦਾਅਵੇ ਦਾਅਵੇ ਐੱਮਐੱਸਪੀ ਉੱਤੇ ਖਰੀਦ ਕਰਨ ਦੇ ਕੀਤੇ ਜਾਂਦੇ ਹਨ। 

ਦੇਸ਼ ਦੇ ਕਾਰਪੋਰੇਟ ਘਰਾਣੇ ਪਾਸ ਕੀਤੇ ਤਿੰਨ ਕਾਲੇ ਖੇਤੀ ਕਾਨੂੰਨਾਂ ਕਾਰਨ ਅਨਾਜ ਦੀ ਜਮਾਂਖੋਰੀ ਕੇ ਰਹੇ ਹਨ। ਜਥੇਬੰਦੀ ਦੇ ਆਗੂਆਂ ਦਾ ਵਫਦ ਪੁਲਿਸ ਪ੍ਰਸ਼ਾਸਨ ਸਬੰਧੀ ਸਮੱਸਿਆਵਾਂ ਨੂੰ ਲੈਕੇ ਆਈਜੀ ਸੁਰਿੰਦਰਪਾਲ ਸਿੰਘ ਪਰਮਾਰ, ਡੀਸੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ, ਐੱਸ.ਐੱਸ.ਪੀ. ਗੁਲਨੀਤ ਸਿੰਘ ਖੁਰਾਣਾ ਨੂੰ ਸਰਵਣ ਸਿੰਘ ਪੰਧੇਰ, ਗੁਰਬਚਨ ਸਿੰਘ ਚੱਬਾ ਦੀ ਅਗਵਾਈ ਵਿੱਚ ਮਿਲਿਆ।ਆਗੂਆਂ ਨੇ ਕਿਹਾ ਕਿ 26 ਜੂਨ ਨੂੰ ਡੀਸੀ ਦਫ਼ਤਰਾਂ ਤੇ ਮੰਗ ਪੱਤਰ ਗਵਰਨਰ ਦੇ ਨਾਮ ਭੇਜੇ ਜਾਣਗੇ ਤੇ ਰੋਸ ਮਾਰਚ ਕਰਕੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕੀਆਂ ਜਾਣਗੀਆਂ। ਦਿੱਲੀ ਵਿਚ ਚੱਲ ਰਹੇ ਘੋਲ ਨੂੰ ਹੋਰ ਮਜਬੂਤ ਕਰਨ ਲਈ ਅੰਮ੍ਰਿਤਸਰ ਤੋਂ 5 ਜੁਲਾਈ ਨੂੰ ਹਜਾਰਾਂ ਕਿਸਾਨਾਂ, ਮਜਦੂਰਾਂ, ਬੀਬੀਆਂ, ਨੌਜਵਾਨਾਂ ਦਾ ਜੱਥਾ ਦਿੱਲੀ ਨੂੰ ਰਵਾਨਾ ਹੋਵੇਗਾ ਤੇ ਕਾਲੇ ਕਾਨੂੰਨਾਂ ਦੀ ਵਾਪਸੀ ਤਕ ਘੋਲ ਜਾਰੀ ਰਹੇਗਾ। 

ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ 500 ਤੋ ਉਪਰ ਕਿਸਾਨਾਂ ਮਜਦੂਰਾਂ ਦੀਆਂ ਸ਼ਹੀਦੀਆਂ ਅਜਾਈ ਨਹੀਂ ਜਾਣਗੀਆਂ। ਇਸ ਮੌਕੇ ਕਿਰਪਾਲ ਸਿੰਘ ਕਲੇਰ, ਮੁਖਤਾਰ ਸਿੰਘ ਭੰਗਵਾ, ਸਵਿੰਦਰ ਸਿੰਘ ਰੂਪੋਵਾਲੀ, ਗੁਰਲਾਲ ਸਿੰਘ ਮਾਨ, ਗੁਰਭੇਜ ਸਿੰਘ ਝੰਡੇ, ਮੇਜਰ ਸਿੰਘ ਅਬ ਦਾਲ ਆਦਿ ਆਗੂ ਹਾਜਰ ਸਨ।

No comments