ब्रेकिंग न्यूज़

ਵੈਕਸੀਨ ਦੀਆਂ ਦੋਨੋਂ ਡੋਜ ਲੈ ਕੇ ਹੀ ਵੈਕਸੀਨ ਦਾ ਪੂਰਾ ਲਾਭ ਪ੍ਰਾਪਤ ਹੋਏਗਾ – ਸਿਵਲ ਸਰਜਨ

- ਕੋਵੈਕਸੀਨ ਦੀ ਦੂਸਰੀ ਡੋਜ ਵੀ ਲਗਵਾਉਣ ਦੀ ਸਿਵਲ ਸਰਜਨ ਵੱਲੋਂ ਲੋਕਾਂ ਨੂੰ ਅਪੀਲ  

ਖ਼ਬਰਨਾਮਾ ਇੰਡੀਆ ਬਬਲੂ। ਕਪੂਰਥਲਾ  

ਕੋਵਿਡ ਤੋਂ ਬਚਾਅ ਲਈ ਕੋਵਿਡ ਐਪ੍ਰੋਪਰੀਏਟ ਬਿਹੇਵੀਅਰ ਦੀ ਪਾਲਣਾ ਜਰੂਰੀ ਹੈ। ਇਹ ਸ਼ਬਦ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੈਕਸੀਨੇਸ਼ਨ ਜਰੂਰ ਕਰਵਾਉਣੀ ਚਾਹੀਦੀ ਹੈ, ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਿਹੜੇ ਲੋਕਾਂ ਨੇ ਕੋਵੈਕਸੀਨ ਦੀ ਪਹਿਲੀ ਡੋਜ ਲਈ ਹੈ ਅਤੇ ਦੂਸਰੀ ਡੋਜ ਪੈਂਡਿੰਗ ਹੈ ਤਾਂ ਉਹ ਜਲਦੀ ਤੋਂ ਜਲਦੀ ਨੇੜੇ ਦੇ ਵੈਕਸੀਨੇਸ਼ਨ ਸੈਂਟਰ ਜਾ ਕੇ ਕੋਵੈਕਸੀਨ ਦੀ ਦੂਸਰੀ ਡੋਜ ਲਗਵਾ ਲੈਣ। 

ਸਿਵਲ ਸਰਜਨ ਨੇ ਇਹ ਵੀ ਕਿਹਾ ਕਿ ਦੋਹੇਂ ਡੋਜ ਲੈ ਕੇ ਹੀ ਵੈਕਸੀਨ ਦਾ ਪੂਰਾ ਲਾਭ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਵਿਚ ਵੈਕਸੀਨ ਨੂੰ ਲੈ ਕੇ ਧਾਰਣਾ ਹੈ ਕਿ ਵੈਕਸੀਨ ਲਗਵਾਉਣ ਤੋਂ ਬਾਅਦ ਬੁਖਾਰ ਚੜਦਾ ਹੈ ਜਾਂ ਹੋਰ ਲੱਛਣ ਸ਼ਰੀਰ ਵਿਚ ਪੈਦਾ ਹੁੰਦੇ ਹਨ, ਇਸ ਦਾ ਮਤਲਬ ਹੈ ਕਿ ਵੈਕਸੀਨ ਸ਼ਰੀਰ ਵਿਚ ਜਾ ਕੇ ਆਪਣਾ ਕੰਮ ਕਰ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਲੱਛਣ ਕੁੱਝ ਦਿਨ੍ਹਾਂ ਬਾਅਦ ਚਲੇ ਜਾਂਦੇ ਹਨ। ਇਹੀ ਨਹੀਂ ਉਨ੍ਹਾਂ ਇਹ ਵੀ ਅਪੀਲ ਕੀਤੀ ਹੈ ਕਿ ਵੈਕਸੀਨ ਲਗਵਾਉਣ ਤੋਂ ਬਾਅਦ ਵੀ ਕੋਵਿਡ ਤੋਂ ਬਚਾਅ ਸੰਬੰਧੀ ਗਾਈਡਲਾਈਨਾਂ ਦੀ ਪਾਲਣਾ ਕਰਦੇ ਰਹਿਣ। 

No comments