ਆਧੁਨਿਕ ਮਸ਼ੀਨਾਂ ਨਾਲ ਹੋਵੇਗਾ ਸਰਵਾਇਕਲ ਕੈਂਸਰ ਦਾ ਇਲਾਜ -- ਸਿਵਲ ਸਰਜਨ
- ਲੋਕਾਂ ਨੂੰ ਅਪੀਲ ---- ਵੱਧ ਤੋਂ ਵੱਧ ਲੋਕ ਇਸ ਮਸ਼ੀਨ ਦਾ ਲਾਭ ਉਠਾਉਣ
ਖ਼ਬਰਨਾਮਾ ਇੰਡੀਆ ਬਬਲੂ। ਕਪੂਰਥਲਾ
ਸਿਹਤ ਵਿਭਾਗ ਵਲੋਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਸਰਵਾਇਕਲ ਕੈਂਸਰ ਦੇ ਸ਼ੁਰੂਆਤੀ ਲੱਛਣਾਂ ਦੀ ਜਾਂਚ ਕਰਨ ਸਬੰਧੀ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਧਰਮਲ ਅਬਲੇਜਨ ਯੂਨਿਟ ਸਿਵਲ ਹਸਪਤਾਲ ਕਪੂਰਥਲਾ ਵਿਖੇ ਸਥਾਪਿਤ ਕੀਤਾ ਗਿਆ ਹੈ ਇਹ ਜਾਣਕਾਰੀ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਦਿੱਤੀ।
ਇਸ ਸਬੰਧੀ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਸਰਵਾਇਕਲ ਕੈਂਸਰ ਦੀ ਪਛਾਣ ਸ਼ੁਰੂਆਤੀ ਦਿਨਾਂ ਵਿਚ ਹੋਣ 'ਤੇ ਇਸ ਦਾ ਇਲਾਜ ਸੰਭਵ ਹੈ। ਉਨ੍ਹਾਂ ਕਿਹਾ ਕਿ ਹੁਣ ਸਿਵਲ ਹਸਪਤਾਲ ਵਿਖੇ ਆਧੁਨਿਕ ਮਸ਼ੀਨ ਰਾਹੀਂ ਇਸ ਦਾ ਇਲਾਜ ਕੀਤਾ ਜਾਵੇਗਾ।
ਇਸ ਮੌਕੇ ਗਾਇਨਾਕੋਲਜਿਸਟ ਡਾ. ਸਿੰਮੀ ਧਵਨ ਨੇ ਦੱਸਿਆ ਕਿ ਜੇਕਰ ਕਿਸੇ ਔਰਤ ਨੂੰ ਪਾਣੀ ਪੈਂਦਾ, ਜਾਂ ਜ਼ਿਆਦਾ ਖ਼ੂਨ ਪੈਦਾ ਹੈ ਤਾਂ ਉਹ ਤੁਰੰਤ ਆਪਣੀ ਜਾਂਚ ਕਰਵਾਉਣ, ਤਾਂ ਕਿ ਸਮਾਂ ਰਹਿੰਦਿਆਂ ਇਸ ਦਾ ਇਲਾਜ ਕੀਤਾ ਜਾ ਸਕੇ। ਇਹ ਯੂਨਿਟ ਐਮਸੀਐਚ ਸੈਂਟਰ 'ਚ ਸਿਵਲ ਸਰਜਨ ਡਾ ਗੁਰਿੰਦਰਬੀਰ ਕੌਰ ਕਰਕਮਲਾਂ ਨਾਲ ਸਥਾਪਿਤ ਕੀਤਾ ਗਿਆ, ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਇਸ ਮਸ਼ੀਨ ਦਾ ਲਾਭ ਉਠਾਉਣ।
ਇਸ ਮੌਕੇ ਡੀਐਫਪੀਓ ਡਾ ਅਸ਼ੋਕ ਕੁਮਾਰ, ਡਾ ਸਿੰਮੀ ਧਵਨ, ਡਿਪਟੀ ਐਮਈਆਈਓ ਸ਼ਰਨਦੀਪ ਸਿੰਘ, ਡੀਪੀਐਮ ਡਾ ਸੁਖਵਿੰਦਰ ਕੌਰ, ਚੀਫ ਫਾਰਮੇਸੀ ਅਫਸਰ ਬੀਰ ਦਵਿੰਦਰ ਸਿੰਗਲਾ ਆਦਿ ਹਾਜ਼ਰ ਸਨ।
No comments