ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰਦੁਆਰਾ ਸ੍ਰੀ ਅਚੱਲ ਸਾਹਿਬ ਤੋਂ ਦਸਤਖ਼ਤੀ ਮੁਹਿੰਮ ਆਰੰਭ ....
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਚਾਰਾਜੋਈ ਕਰਦੀ ਰਹੀ ਹੈ ਤੇ ਕਰਦੀ ਰਹੇਗੀ --- ਗੁਰਨਾਮ ਸਿੰਘ ਜੱਸਲ / ਤੁਗਲਵਾਲ
ਖ਼ਬਰਨਾਮਾ ਇੰਡੀਆ ਬਿਓਰੋ (ਅਮਨ ਖੀਵਾ), ਬਟਾਲਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ਼ਾਂ ਦੀਆਂ ਭਾਵਨਾਵਾਂ ਨਾਲ ਜੁੜੇ ਹਰ ਮੁੱਦੇ ਤੇ ਚਟਾਨ ਵਾਂਗ ਖੜਦੀ ਹੈ ਤੇ ਸਿੱਖ਼ਾਂ ਨਾਲ਼ ਸਬੰਧਤ ਮੁਦਿਆਂ ਨਾਲ ਖੜਨਾ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਫਰਜ਼ ਵੀ ਹੈ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ: ਗੁਰਨਾਮ ਸਿੰਘ ਜੱਸਲ ਤੇ ਜ: ਸੁਰਜੀਤ ਸਿੰਘ ਤੁਗਲਵਾਲ ਨੇ ਅੰਤ੍ਰਿੰਗ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਐਡਵੋਕੇਟ ਸ: ਹਰਜਿੰਦਰ ਸਿੰਘ ਧਾਮੀ ਦੀ ਸੁਚੱਜੀ ਤੇ ਯੋਗ ਅਗਵਾਈ ਹੇਠ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਦਸਤਖ਼ਤੀ ਮੁਹਿੰਮ ਆਰੰਭ ਕਰਨ ਦੇ ਫੈਸਲੇ ਤਹਿਤ ਵੱਖ ਤਖ਼ਤ ਸਾਹਿਬਾਨ ਤੇ ਗੁਰਦੁਆਰਾ ਸਾਹਿਬਾਨ ਤੋਂ ਆਰੰਭੀ ਮੁਹਿੰਮ ਤਹਿਤ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਅਚੱਲ ਸਾਹਿਬ ਵਿਖੇ ਦਸਤਖ਼ਤੀ ਮੁਹਿੰਮ ਆਰੰਭ ਕਰਦੇ ਮੋਕੇ ਪ੍ਰਗਟਾਏ।
ਦਸਤਖ਼ਤੀ ਮੁਹਿੰਮ ਦੀ ਆਰੰਭਤਾ ਮੋਕੇ ਭਾਈ ਮੋਹਨ ਸਿੰਘ ਕਵੀਸ਼ਰ ਦੇ ਕਵੀਸ਼ਰੀ ਜਥੇ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਇਤਿਹਾਸ ਨਾਲ ਨਾਨਕ ਨਾਮ ਲੇਵਾ ਸੰਗਤਾਂ ਨੂੰ ਜੋੜਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ: ਕੁਲਵਿੰਦਰ ਸਿੰਘ ਰਮਦਾਸ ਐਡੀਸਨਲ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ: ਮੇਜ਼ਰ ਸਿੰਘ ਅਰਜਨ ਮਾਂਗਾ ਇੰਚਾਰਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਚੇਚੇ ਤੌਰ ਤੇ ਸ਼ਮੂਲੀਅਤ ਕਰਕੇ ਦਸਤਖ਼ਤੀ ਮੁਹਿੰਮ ਦੀ ਆਰੰਭਤਾ ਕਰਵਾਈ।
ਅੰਤ੍ਰਿੰਗ ਕਮੇਟੀ ਮੈਂਬਰ ਜਸੱਲ ਤੇ ਤੁਗਲਵਾਲ ਨੇ ਕਿਹਾ ਕਿ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਦੇਸ਼ ਦੀ ਆਜ਼ਾਦੀ ਲਈ ਵਧ ਤੇ ਵਡਮੁੱਲੀਆਂ ਕੁਰਬਾਨੀਆਂ ਕਰਨ ਵਾਲੇ ਸਿਖਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾਂਦਾ ਹੈ। ਕਾਨੂੰਨ ਤੋਰ ਤੇ ਦੋਹਰੇ ਮਾਪਦੰਡ ਅਪਨਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਰਾਜੀਵ ਗਾਂਧੀ ਦੇ ਹਤਿਆਰਿਆਂ ਨੂੰ ਰਿਹਾਅ ਕਰ ਦਿੱਤਾ ਜਾਂਦਾ ਹੈ ਤੇ ਬਿਲਕਸ ਬਾਨੋ ਦੇ ਬਲਾਤਕਾਰੀਆਂ ਤੇ ਉਸ ਦੇ ਪਰਿਵਾਰਕ ਮੈਂਬਰਾਂ ਦੇ ਕਾਤਲਾਂ ਨੂੰ ਰਿਹਾਅ ਕਰ ਕੇ ਸਵਾਗਤ ਕੀਤਾ ਜਾਂਦਾ, ਰਾਮ ਰਹੀਮ ਜੋ ਕਤਲ ਤੇ ਬਲਾਤਕਾਰ ਵਰਗੇ ਸੰਗੀਨ ਦੋਸ਼ਾਂ ਤਹਿਤ ਨਜ਼ਰਬੰਦ ਹੈ ਨੂੰ ਜ਼ਮਾਨਤ ਦਿੱਤੀ ਜਾਂਦੀ ਹੈ ਪਰ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਵਾਅਦਾ ਕਰਕੇ, ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਤੋੜਨ ਵਾਲੀ ਹਕੂਮਤ ਸਿੱਖ ਵਿਰੋਧੀ ਕਾਂਗਰਸ ਦੇ ਰਸਤੇ ਚਲਕੇ ਜ਼ਬਾਨ ਤੋਂ ਮੁਕਰ ਕੇ ਕਹਿੰਦੀ ਕਿ ਬੰਦੀ ਸਿੰਘਾਂ ਦੀ ਰਿਹਾਈ ਨਾਲ਼ ਦੇਸ਼ ਨੂੰ ਖ਼ਤਰਾ ਹੈ ਜੋ ਕਿ ਬਹੁਤ ਹੀ ਸ਼ਰਮਨਾਕ ਦੁਖਦਾਈ ਤੇ ਨਿੰਦਨਯੋਗ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੇ ਬੰਦੀ ਸਿੰਘਾਂ ਨੂੰ ਰਿਹਾਅ ਕਰਾਉਣ ਲਈ ਚਾਰਾਜੋਈ ਕਰਦੀ ਰਹੀ ਹੈ ਤੇ ਕਰਦੀ ਰਹੇਗੀ। ਬੰਦੀ ਸਿੰਘਾਂ ਨੂੰ ਰਿਹਾਅ ਕਰਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰੋਸ਼ ਮਾਰਚ, ਰੋਸ਼ ਪ੍ਰਦਰਸ਼ਨ ਆਦਿ ਕੀਤੇ ਪਰ ਸਰਕਾਰ ਦੇ ਕੰਨਾਂ ਤੇ ਜੂੰ ਨਹੀਂ ਸਰਕੀ।
ਅੰਤ੍ਰਿੰਗ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ: ਗੁਰਨਾਮ ਸਿੰਘ ਜੱਸਲ ਤੇ ਜ: ਸੁਰਜੀਤ ਸਿੰਘ ਤੁਗਲਵਾਲ ਨੇ ਸਮੂਹ ਪੰਥ ਹਿਤੈਸ਼ੀ ਜਥੇਬੰਦੀਆਂ, ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭ ਕੀਤੀ ਦਸਤਖ਼ਤੀ ਮੁਹਿੰਮ ਵਿੱਚ ਪਾਰਟੀਬਾਜੀ ਤੇ ਧੜਿਆਂ ਤੋਂ ਉਪਰ ਉਠ ਕੇ ਸਾਥ ਦੇਣ ਤੇ ਪ੍ਰਫਾਰਮੇ ਭਰਨ ਵਿੱਚ ਪ੍ਰਬੰਧਕਾ ਦਾ ਸਾਥ ਦੇਣ ਤਾਂਕਿ ਤਿੰਨ ਤਿੰਨ ਦਹਾਕਿਆਂ ਤੋਂ ਵੱਧ ਸਾਲਾਂ ਤੋਂ ਨਜ਼ਰਬੰਦ ਸਿੰਘਾਂ ਨੂੰ ਰਿਹਾਅ ਕਰਵਾਇਆ ਜਾ ਸਕੇ ਤਾਂਕਿ ਉਹ ਰਿਹਾਅ ਹੋ ਕੇ ਆਪਣੇ ਪਰਿਵਾਰਾਂ ਨਾਲ ਜੀਵਨ ਬਤੀਤ ਕਰ ਸਕਣ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ: ਗੁਰਿੰਦਰ ਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ,,ਸ: ਕੁਲਵਿੰਦਰ ਸਿੰਘ ਰਮਦਾਸ ਐਡੀਸਨਲ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,ਸ: ਮੇਜ਼ਰ ਸਿੰਘ ਅਰਜਨ ਮਾਂਗਾ ਇੰਚਾਰਜ, ਕੁਲਵਿੰਦਰ ਸਿੰਘ ਸੈਦੋਵਾਲ ਮੈਨੇਜਰ ਗੁਰਦੁਆਰਾ ਸ੍ਰੀ ਅਚਲ ਸਾਹਿਬ,ਸ: ਗੁਰਵਿੰਦਰ ਸਿੰਘ ਤਲਵੰਡੀ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ,ਸ: ਮਨਜੀਤ ਸਿੰਘ ਜਫਰਵਾਲ ਮੈਨੇਜਰ ਗੁਰਦੁਆਰਾ ਸ੍ਰੀ ਸਤਿਕਰਤਾਰੀਆਂ ਸਾਹਿਬ,ਸ ਮੰਗਲ ਸਿੰਘ ਬਟਾਲਾ,ਸ: ਮਿਤਰਪਾਲ ਸਿੰਘ ਦੋਲਤਪੁਰ ਸਾਬਕਾ ਸਰਪੰਚ,ਸ: ਇਸ਼ਵਰ ਸਿੰਘ ਜਾਹਦਪੁਰ,ਸ: ਸ਼ਮਸ਼ੇਰ ਸਿੰਘ ਮਿਸਰਪੁਰ,ਸ: ਸੁਖਬੀਰ ਸਿੰਘ ਜਾਹਦਪੁਰ,ਸ: ਅਜੀਤ ਸਿੰਘ ਨਤ ਸਰਪੰਚ,ਸ: ਦਿਲਬਾਗ ਸਿੰਘ ਨਤ,ਸ: ਕੁਲਵਿੰਦਰ ਸਿੰਘ ਚਾਹਲ,ਸ: ਪ੍ਰੇਮ ਸਿੰਘ ਜੈਤੋ ਸਰਜਾ,ਸ: ਦਰਸ਼ਨ ਸਿੰਘ ਪੁਰੀਆਂ,ਸ: ਕੁਲਬੀਰ ਸਿੰਘ ਚਾਹਲ, ਸ: ਬਲਜੀਤ ਸਿੰਘ ਤਲਵੰਡੀ ਰਾਮਾਂ ਮੈਨੇਜਰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ,ਸ: ਸੰਤੋਖ ਸਿੰਘ ਤਲਵੰਡੀ ਰਾਮਾਂ ਮੈਨੇਜਰ ਗੁਰਦੁਆਰਾ ਸ੍ਰੀ ਬਾਰਠ ਸਾਹਿਬ,ਸ: ਜਤਿੰਦਰ ਪਾਲ ਸਿੰਘ ਵਿੱਕੀ,ਸ: ਮਨਜੀਤ ਸਿੰਘ ਕੰਡੀਲਾ ਮੈਨੇਜਰ ਗੁਰਦੁਆਰਾ ਸ੍ਰੀ ਗੁਰੂਆਣਾ ਸਾਹਿਬ, ਕਵਲਪ੍ਰੀਤ ਸਿੰਘ ਦੋਲਤਪੁਰ,ਸ: ਹਰਵਿੰਦਰ ਸਿੰਘ ਜਫਰਵਾਲ,ਸ: ਦਵਿੰਦਰ ਸਿੰਘ ਲਾਲੀ ਮੈਨੇਜਰ ਗੁਰਦੁਆਰਾ ਸ੍ਰੀ ਹੋਠੀਆ ਸਾਹਿਬ,ਸ: ਰਣਜੀਤ ਸਿੰਘ ਕਲਿਆਣਪੁਰ ਮੈਨੇਜਰ ਗੁਰਦੁਆਰਾ ਸ੍ਰੀ ਬੁਰਜ਼ ਸਾਹਿਬ, ਸ: ਅਮਰਜੀਤ ਸਿੰਘ ਸੇਖਵਾਂ, ਗੁਰਵਿੰਦਰ ਸਿੰਘ ਸੈਦਪੁਰ,ਸ: ਗੁਰਮੁਖ ਸਿੰਘ ਕਾਦੀਆਂ,ਸ: ਹਰਭਿੰਦਰ ਸਿੰਘ,ਭਾਈ ਨਾਨਕ ਸਿੰਘ ਗ੍ਰੰਥੀ, ਭਾਈ ਮੁਖਤਾਰ ਸਿੰਘ ਗ੍ਰੰਥੀ,ਸ: ਰੇਸ਼ਮ ਸਿੰਘ ਖਹਿਰਾ,ਸ ਕੁਲਬੀਰ ਸਿੰਘ ਸਲੋ,ਸ: ਯਾਦਵਿੰਦਰ ਸਿੰਘ ਪ੍ਰਚਾਰਕ,ਸ: ਗੁਰਵਿੰਦਰ ਸਿੰਘ ਸੈਦਪੁਰ,ਸ: ਬਲਬੀਰ ਸਿੰਘ ਪ੍ਰਚਾਰਕ,ਸ: ਲਖਬੀਰ ਸਿੰਘ ਸਲੋ, ਸ:ਬਲਕਾਰ ਸਿੰਘ,ਸ: ਗੁਲਬਾਗ ਸਿੰਘ ਬਾਸਰਪੁਰ,ਸ: ਕਿਰਪਾਲ ਸਿੰਘ ਆਦਿ ਹਾਜ਼ਰ ਸਨ।



















No comments